ਫ੍ਰੀ ਐਮਬੂਲਨਸ ਸੇਵਾ
11 ਜੂਨ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਆਈ.ਐਮ.ਏ. ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਸਾਂਝਾ ਸਕੂਲ ਤ੍ਰਿਪੜੀ, ਗੁਰੂਦੁਆਰਾ ਸਾਹਿਬ ਮੌਤੀ ਬਾਗ,ਜਿਲ੍ਹਾ ਕੋਰਟ ਕੰਪਲੈਕਸ,ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਬਹਾਵਲਪੁਰ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਗੁਰੂਦੁਆਰਾ ਸਾਹਿਬ, ਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਇਸ ਤੋਂ ਇਲਾਵਾ ਵੱਖ ਵੱਕ ਬਲਾਕਾ ਦੇ 50 ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਲਗਾਈ ਜਾਵੇਗੀ।