HomeNews Punjabਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਪਾਸੋਂ ਤਿੰਨ ਘੰਟਿਆਂ ਤੱਕ ਪੁੱਛ ਪੜਤਾਲ news patiala News Punjab ਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਪਾਸੋਂ ਤਿੰਨ ਘੰਟਿਆਂ ਤੱਕ ਪੁੱਛ ਪੜਤਾਲ news patiala June 22, 2021 0 Top Post Ad Top Post Responsive Ads code (Google Ads) ਕੋਟਕਪੂਰਾ ਪੁਲੀਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਛ ਪੜਤਾਲ ਕੀਤੀ। ਪ੍ਰਾਪਤ ਜਾਣਕਾਰੀ ਮੁਤਾਬਕ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਪੁੱਛ ਪੜਤਾਲ ਕੀਤੀ। ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਟੀਮ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਐੱਮਐੱਲਏ ਫਲੈਟ ਵਿੱਚ ਪੁੱਜੀ ਸੀ। ਇਸ ਤੋਂ ਪਹਿਲਾਂ ਐੱਸਆਈਟੀ ਨੇ 16 ਜੂਨ ਨੂੰ ਮੁਹਾਲੀ ਦੇ ਰੈਸਟ ਹਾਊਸ ਵਿੱਚ ਪੈਨਲ ਸਾਹਮਣੇ ਪੇਸ਼ ਹੋਣ ਵਿੱਚ ਅਸਮਰੱਥਾ ਜ਼ਾਹਰ ਕੀਤੀ ਸੀ। ਖਰਾਬ ਸਿਹਤ ਅਤੇ ਆਪਣੀ ਉਮਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਐੱਸਆਈਟੀ ਨੂੰ ਆਪਣੇ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ’ਤੇ ਆਉਣ ਲਈ ਕਿਹਾ ਸੀ। Below Post Ad Below Post Responsive Ads code (Google Ads) Tags news patiala News Punjab Newer Older