ਡੇਰਾ ਮੁਖੀ ਰਾਮ ਰਹੀਮ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਉਨ੍ਹਾਂ ਨੂੰ ਕੁਝ ਟੈਸਟ ਕਰਵਾਉਣ ਲਈ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਨੇ ਪਿਛਲੇ ਹਫ਼ਤੇ ਪੇਟ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਦਾ ਰੋਹਤਕ ਦੇ ਪੀਜੀਆਈਐੱਮਐੱਸ ਦੀ ਇੱਕ ਮੈਡੀਕਲ ਟੀਮ ਉਨ੍ਹਾਂ ਦੀ ਜਾਂਚ ਕੀਤੀ ਸੀ।
ਉੱਥੇ ਸਾਰੇ ਮੈਡੀਕਲ ਟੈਸਟ ਨਾ ਹੋਣ ਕਰਕੇ ਉਨ੍ਹਾਂ ਨੇ ਦਿੱਲੀ ਜਾਂ ਗੁੜਗਾਓਂ ਦੇ ਹਸਪਤਾਲ ਵਿੱਚ ਰੈਫ਼ਰ ਕੀਤਾ, ਤਾਂ ਜੋ ਬਾਕੀ ਟੈਸਟ ਹੋ ਸਕਣ।
ਇਹ ਵੀ ਪੜ੍ਹੋ-
ਦੇਖੋ ਸੇਵਾ ਕੇਂਦਰ ਦੀ Online Appointment ਕਿਵੇਂ ਬੁੱਕ ਕਰੀਏ
26 ਦਿਨਾਂ ਵਿੱਚ ਰਾਮ ਰਹੀਮ ਨੂੰ 4 ਵਾਰ ਜੇਲ੍ਹ ਤੋਂ ਬਾਹਰ ਕੱਢਿਆ ਗਿਆ, ਜਿਸ ਵਿੱਚ ਤਿੰਨ ਵਾਰ ਮੈਡੀਕਲ ਕਾਰਨਾਂ ਕਰਕੇ ਅਤੇ ਇੱਕ ਵਾਰ ਉਨ੍ਹਾਂ ਦੀ ਬਿਮਾਰ ਮਾਂ ਨੂੰ ਮਿਲਵਾਉਣ ਲਈ।
ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ।