ਜ਼ਿਲਾ ਮੈਜਿਸਟਰੇਟ ਪਟਿਆਲਾ ਨੇ ਅੱਜ ਪਟਿਆਲਾ ਵਿਚ ਕੋਵਿਡ ਬੰਦਿਸ਼ਾਂ ਨੂੰ ਕੁਝ ਛੋਟਾਂ ਨਾਲ 15 ਜੂਨ ਤੱਕ ਵਧਾ ਦਿੱਤਾ ਹੈ।
ਇਹ ਵੀ ਪੜੋ
9 ਜੂਨ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਕਰੋਨਾ ਦਾ ਟੀਕਾਕਰਨ ਇਹਨਾਂ ਜਗਾ ਤੇ ਹੋਵੇਗਾ
ਭਾਰਤ ਸਰਕਾਰ ਵੱਲੋਂ ਕਰੋਨਾ ਟੀਕਾਕਰਨ ਦੇ ਮੁੱਲ ਨਿਰਧਾਰਤ ਕੀਤੀ ਗਏ
Government of India sets price of covid vaccines
ਛੋਟਾਂ ਤਹਿਤ ਪੰਜਾਬ ਵਿਚ ਹੁਣ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਤੇ ਪ੍ਰਾਈਵੇਟ ਦਫ਼ਤਰ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਖੁੱਲ੍ਹ ਹੋਵੇਗੀ। ਐਤਵਾਰ ਨੂੰ ਨਿਯਮਤ ਹਫਤਾਵਾਰੀ ਕਰਫਿਊ ਪਹਿਲਾਂ ਵਾਂਗ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕੋਵਿਡ-19 ਦੇ ਸਰਗਰਮ ਕੇਸਾਂ ਦੀ ਗਿਣਤੀ ਘਟਣ ਦੇ ਮੱਦੇਨਜ਼ਰ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਸ਼ਮੂਲੀਅਤ ਦੀ ਇਜਾਜ਼ਤ ਦੇ ਦਿੱਤੀ ਹੈ। ਸੂਬੇ ਵਿੱਚ ਆਉਣ ਵਾਲਿਆਂ ਲਈ ਦਾਖ਼ਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖਤਮ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਰੋਨਾ ਹਾਲਾਤ ਦੀ ਵਰਚੁਅਲ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਹਾਲਾਤ ਮੁਤਾਬਕ ਵੀਕਐੱਂਡ ਸਮੇਤ ਹੋਰਨਾਂ ਦਿਨਾਂ ਦੌਰਾਨ ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣੀਆਂ ਨਿਰਧਾਰਿਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਹਾਲਾਤ ਵਿਚ ਸੁਧਾਰ ਹੋਣ ਦੀ ਸੂਰਤ ਵਿਚ ਇਕ ਹਫਤੇ ਬਾਅਦ ਜਿਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ।