ਝੋਨੇ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਲਈ ਖ਼ੁਸ਼ਖ਼ਬਰੀ ਹੈ। ਸਰਕਾਰ ਨੇ ਬੁੱਧਵਾਰ ਨੂੰ ਫ਼ਸਲ ਸਾਲ 2021-22 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 72 ਰੁਪਏ ਵਧਾ ਕੇ 1,940 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪਿਛਲੇ ਸਾਲ ਝੋਨੇ ਦਾ ਐੱਮ. ਐੱਸ. ਪੀ. 1,868 ਰੁਪਏ ਪ੍ਰਤੀ ਕੁਇੰਟਲ ਸੀ।
ਸਰਕਾਰ ਨੇ ਦਾਲਾਂ, ਤਿਲਹਣ, ਮੱਕਾ ਤੇ ਹੋਰ ਫ਼ਸਲਾਂ ਦੇ ਖ਼ਰੀਦ ਮੁੱਲ ਵੀ ਵਧਾਏ ਹਨ। ਬਾਜਰੇ ਦਾ ਐੱਮ. ਐੱਸ. ਪੀ. 100 ਰੁਪਏ ਪ੍ਰਤੀ ਕੁਇੰਟਲ ਵਧਾਇਆ ਗਿਆ ਹੈ। ਇਸ ਦਾ ਘੱਟੋ-ਘੱਟ ਸਮਰਥਨ ਮੁੱਲ ਹੁਣ 2,150 ਰੁਪਏ ਤੋਂ ਵਧਾ ਕੇ 2,250 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੰਤਰੀ ਮੰਡਲ ਦੀ ਬੈਠਕ ਪਿੱਛੋਂ ਕਾਨਫਰੰਸ ਵਿਚ ਇਹ ਜਾਣਕਾਰੀ ਦਿੱਤੀ।